ਮਾਰਕਸ 10

ਜਦੋਂ ਯਿਸ਼ੂ ਆਪਣੀ ਯਾਤਰਾ ਲਈ ਨਿਕਲ ਪਏ, ਤਾਂ ਇੱਕ ਆਦਮੀ ਉਹਨਾਂ ਵੱਲ ਭੱਜਾ ਆਇਆ ਅਤੇ ਉਸ ਦੇ ਅੱਗੇ ਗੋਡੇ ਟਿਕਾਏ। ਉਸਨੇ ਪੁੱਛਿਆ, “ਹੇ ਉੱਤਮ ਗੁਰੂ ਜੀ, ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”

Mark 10:17 (UKJV) And when he was gone forth into the way, there came one running, and kneeled to him, and asked him, Good Master, what shall I do that I may inherit eternal life?

15ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਂਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”

16ਅਤੇ ਉਸ ਨੇ ਬੱਚਿਆਂ ਨੂੰ ਆਪਣੀ ਬਾਹਾਂ ਵਿੱਚ ਫੜ ਲਿਆ, ਉਹਨਾਂ ਉੱਤੇ ਆਪਣੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦਿੱਤੀ।

17ਜਦੋਂ ਯਿਸ਼ੂ ਆਪਣੀ ਯਾਤਰਾ ਲਈ ਨਿਕਲ ਪਏ, ਤਾਂ ਇੱਕ ਆਦਮੀ ਉਹਨਾਂ ਵੱਲ ਭੱਜਾ ਆਇਆ ਅਤੇ ਉਸ ਦੇ ਅੱਗੇ ਗੋਡੇ ਟਿਕਾਏ। ਉਸਨੇ ਪੁੱਛਿਆ, “ਹੇ ਉੱਤਮ ਗੁਰੂ ਜੀ, ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”

18ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।

19ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਧੋਖਾ ਨਾ ਦੇ, ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.