ਮਾਰਕਸ 10

ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।

Mark 10:18 (UKJV) And Jesus said unto him, Why call you me good? there is none good but one, that is, God.

16ਅਤੇ ਉਸ ਨੇ ਬੱਚਿਆਂ ਨੂੰ ਆਪਣੀ ਬਾਹਾਂ ਵਿੱਚ ਫੜ ਲਿਆ, ਉਹਨਾਂ ਉੱਤੇ ਆਪਣੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦਿੱਤੀ।

17ਜਦੋਂ ਯਿਸ਼ੂ ਆਪਣੀ ਯਾਤਰਾ ਲਈ ਨਿਕਲ ਪਏ, ਤਾਂ ਇੱਕ ਆਦਮੀ ਉਹਨਾਂ ਵੱਲ ਭੱਜਾ ਆਇਆ ਅਤੇ ਉਸ ਦੇ ਅੱਗੇ ਗੋਡੇ ਟਿਕਾਏ। ਉਸਨੇ ਪੁੱਛਿਆ, “ਹੇ ਉੱਤਮ ਗੁਰੂ ਜੀ, ਸਦੀਪਕ ਜੀਵਨ ਪਾਉਣ ਲਈ ਮੈਨੂੰ ਕੀ ਕਰਨਾ ਚਾਹੀਦਾ ਹੈ?”

18ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।

19ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਧੋਖਾ ਨਾ ਦੇ, ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ।’ ”

20ਉਸਨੇ ਕਿਹਾ, “ਗੁਰੂ ਜੀ, ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.