18ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਮੈਨੂੰ ਉੱਤਮ ਕਿਉਂ ਕਹਿੰਦੇ ਹੋ? ਇਕੱਲੇ ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਉੱਤਮ ਨਹੀਂ ਹੈ।
19ਤੁਸੀਂ ਇਨ੍ਹਾਂ ਹੁਕਮਾਂਂ ਨੂੰ ਜਾਣਦੇ ਹੋ: ‘ਕਿ ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਧੋਖਾ ਨਾ ਦੇ, ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰਨਾ।’ ”
20ਉਸਨੇ ਕਿਹਾ, “ਗੁਰੂ ਜੀ, ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ।”
21ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਯਿਸ਼ੂ ਦਾ ਦਿਲ ਪਿਆਰ ਨਾਲ ਭਰ ਗਿਆ। ਯਿਸ਼ੂ ਨੇ ਕਿਹਾ, “ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ, ਜਾ ਅਤੇ ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”
22ਇਹ ਸੁਣ ਕੇ ਉਸ ਆਦਮੀ ਦਾ ਮੂੰਹ ਢਿੱਲਾ ਹੋ ਗਿਆ। ਉਹ ਉਦਾਸ ਹੋ ਕੇ ਚੱਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।