21ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਯਿਸ਼ੂ ਦਾ ਦਿਲ ਪਿਆਰ ਨਾਲ ਭਰ ਗਿਆ। ਯਿਸ਼ੂ ਨੇ ਕਿਹਾ, “ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ, ਜਾ ਅਤੇ ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”
22ਇਹ ਸੁਣ ਕੇ ਉਸ ਆਦਮੀ ਦਾ ਮੂੰਹ ਢਿੱਲਾ ਹੋ ਗਿਆ। ਉਹ ਉਦਾਸ ਹੋ ਕੇ ਚੱਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।
23ਯਿਸ਼ੂ ਨੇ ਆਸੇ-ਪਾਸੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!”
24ਯਿਸ਼ੂ ਦੇ ਸ਼ਬਦ ਸੁਣ ਕੇ ਚੇਲੇ ਹੈਰਾਨ ਰਹਿ ਗਏ। ਪਰ ਯਿਸ਼ੂ ਨੇ ਫੇਰ ਕਿਹਾ, “ਹੇ ਬਾਲਕੋ, ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!
25ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”