ਮਾਰਕਸ 10

ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”

Mark 10:25 (UKJV) It is easier for a camel to go through the eye of a needle, than for a rich man to enter into the kingdom of God.

23ਯਿਸ਼ੂ ਨੇ ਆਸੇ-ਪਾਸੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!”

24ਯਿਸ਼ੂ ਦੇ ਸ਼ਬਦ ਸੁਣ ਕੇ ਚੇਲੇ ਹੈਰਾਨ ਰਹਿ ਗਏ। ਪਰ ਯਿਸ਼ੂ ਨੇ ਫੇਰ ਕਿਹਾ, “ਹੇ ਬਾਲਕੋ, ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!

25ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”

26ਚੇਲੇ ਹੋਰ ਵੀ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਕਹਿਣ ਲੱਗੇ, “ਤਾਂ ਕੌਣ ਬਚਾਇਆ ਜਾ ਸਕਦਾ ਹੈ?”

27ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਨਹੀਂ; ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.