29ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਅਜਿਹਾ ਕੋਈ ਵੀ ਨਹੀਂ ਜਿਸਨੇ ਮੇਰੇ ਲਈ ਅਤੇ ਖੁਸ਼ਖ਼ਬਰੀ ਦੀ ਖ਼ਾਤਰ ਆਪਣੇ ਪਰਿਵਾਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬੱਚਿਆਂ ਜਾਂ ਜਾਇਦਾਦ ਨੂੰ ਛੱਡ ਦਿੱਤਾ ਹੋਵੇ
30ਅਤੇ ਉਹ ਸੌ ਗੁਣਾ ਪ੍ਰਾਪਤ ਨਾ ਕਰੇ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ।
31ਪਰ ਬਹੁਤ ਸਾਰੇ ਜਿਹੜੇ ਪਹਿਲੇ ਹਨ ਉਹ ਆਖਰੀ ਹੋਣਗੇ ਅਤੇ ਆਖਰੀ ਪਹਿਲੇ ਹੋਣਗੇ।”
32ਉਹ ਯੇਰੂਸ਼ਲੇਮ ਨੂੰ ਜਾ ਰਹੇ ਸਨ ਅਤੇ ਯਿਸ਼ੂ ਉਹਨਾਂ ਸਭਨਾਂ ਤੋਂ ਅੱਗੇ ਤੁਰੇ ਜਾ ਰਹੇ ਸਨ, ਅਤੇ ਚੇਲੇ ਹੈਰਾਨ ਸਨ, ਅਤੇ ਉਸਦੇ ਮਗਰ ਚੱਲ ਰਹੇ ਲੋਕ ਡਰੇ ਹੋਏ ਸਨ। ਫਿਰ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰੇਗਾ।
33“ਵੇਖੋ ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ,” ਉਸਨੇ ਕਿਹਾ, “ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ। ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ,