ਮਾਰਕਸ 10

ਉਹ ਯੇਰੂਸ਼ਲੇਮ ਨੂੰ ਜਾ ਰਹੇ ਸਨ ਅਤੇ ਯਿਸ਼ੂ ਉਹਨਾਂ ਸਭਨਾਂ ਤੋਂ ਅੱਗੇ ਤੁਰੇ ਜਾ ਰਹੇ ਸਨ, ਅਤੇ ਚੇਲੇ ਹੈਰਾਨ ਸਨ, ਅਤੇ ਉਸਦੇ ਮਗਰ ਚੱਲ ਰਹੇ ਲੋਕ ਡਰੇ ਹੋਏ ਸਨ। ਫਿਰ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰੇਗਾ।

Mark 10:32 (UKJV) And they were in the way going up to Jerusalem; and Jesus went before them: and they were amazed; and as they followed, they were afraid. And he took again the twelve, and began to tell them what things should happen unto him,

30ਅਤੇ ਉਹ ਸੌ ਗੁਣਾ ਪ੍ਰਾਪਤ ਨਾ ਕਰੇ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਅਤੇ ਖੇਤ; ਸਤਾਏ ਜਾਣ ਦੇ ਨਾਲ ਅਤੇ ਆਉਣ ਵਾਲੇ ਯੁੱਗ ਵਿੱਚ ਸਦੀਪਕ ਜੀਵਨ।

31ਪਰ ਬਹੁਤ ਸਾਰੇ ਜਿਹੜੇ ਪਹਿਲੇ ਹਨ ਉਹ ਆਖਰੀ ਹੋਣਗੇ ਅਤੇ ਆਖਰੀ ਪਹਿਲੇ ਹੋਣਗੇ।”

32ਉਹ ਯੇਰੂਸ਼ਲੇਮ ਨੂੰ ਜਾ ਰਹੇ ਸਨ ਅਤੇ ਯਿਸ਼ੂ ਉਹਨਾਂ ਸਭਨਾਂ ਤੋਂ ਅੱਗੇ ਤੁਰੇ ਜਾ ਰਹੇ ਸਨ, ਅਤੇ ਚੇਲੇ ਹੈਰਾਨ ਸਨ, ਅਤੇ ਉਸਦੇ ਮਗਰ ਚੱਲ ਰਹੇ ਲੋਕ ਡਰੇ ਹੋਏ ਸਨ। ਫਿਰ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰੇਗਾ।

33“ਵੇਖੋ ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ,” ਉਸਨੇ ਕਿਹਾ, “ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ। ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ,

34ਉਹ ਉਸਦਾ ਮਜ਼ਾਕ ਉਡਾਉਣਗੇ ਅਤੇ ਉਹ ਉਸ ਉੱਤੇ ਥੁੱਕਣਗੇ, ਉਹ ਉਸ ਨੂੰ ਕੋਰੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ ਫਿਰ ਉਹ ਤਿੰਨ ਦਿਨਾਂ ਬਾਅਦ ਜੀ ਉੱਠੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.