ਮਾਰਕਸ 10

ਉਹਨਾਂ ਨੇ ਉੱਤਰ ਦਿੱਤਾ, “ਸਾਡੀ ਇਹ ਇੱਛਾ ਹੈ ਕਿ ਤੇਰੀ ਮਹਿਮਾ ਦੇ ਸਮੇਂ, ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”

Mark 10:37 (UKJV) They said unto him, Grant unto us that we may sit, one on your right hand, and the other on your left hand, in your glory.

35ਤਦ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਯੋਹਨ ਉਸ ਕੋਲ ਆਏ। ਉਹਨਾਂ ਨੇ ਕਿਹਾ, “ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਜੋ ਕੁਝ ਅਸੀਂ ਮੰਗਦੇ ਹਾਂ ਓਹ ਕਰੋ।”

36ਯਿਸ਼ੂ ਨੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?”

37ਉਹਨਾਂ ਨੇ ਉੱਤਰ ਦਿੱਤਾ, “ਸਾਡੀ ਇਹ ਇੱਛਾ ਹੈ ਕਿ ਤੇਰੀ ਮਹਿਮਾ ਦੇ ਸਮੇਂ, ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”

38ਯਿਸ਼ੂ ਨੇ ਉਸਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਕੀ ਤੁਸੀਂ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?”

39ਉਹਨਾਂ ਨੇ ਜਵਾਬ ਦਿੱਤਾ, “ਅਸੀਂ ਕਰ ਸਕਦੇ ਹਾਂ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਪਿਆਲਾ ਪੀਓਗੇ ਜੋ ਮੈਂ ਪੀਣਾ ਹੈ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.