36ਯਿਸ਼ੂ ਨੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?”
37ਉਹਨਾਂ ਨੇ ਉੱਤਰ ਦਿੱਤਾ, “ਸਾਡੀ ਇਹ ਇੱਛਾ ਹੈ ਕਿ ਤੇਰੀ ਮਹਿਮਾ ਦੇ ਸਮੇਂ, ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”
38ਯਿਸ਼ੂ ਨੇ ਉਸਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਕੀ ਤੁਸੀਂ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?”
39ਉਹਨਾਂ ਨੇ ਜਵਾਬ ਦਿੱਤਾ, “ਅਸੀਂ ਕਰ ਸਕਦੇ ਹਾਂ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਪਿਆਲਾ ਪੀਓਗੇ ਜੋ ਮੈਂ ਪੀਣਾ ਹੈ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਂਗੇ।
40ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਉਹ ਤਿਆਰ ਕੀਤੀ ਗਈ ਹੈ।”