39ਉਹਨਾਂ ਨੇ ਜਵਾਬ ਦਿੱਤਾ, “ਅਸੀਂ ਕਰ ਸਕਦੇ ਹਾਂ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਉਹ ਪਿਆਲਾ ਪੀਓਗੇ ਜੋ ਮੈਂ ਪੀਣਾ ਹੈ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਂਗੇ।
40ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਉਹ ਤਿਆਰ ਕੀਤੀ ਗਈ ਹੈ।”
41ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੋਬ ਅਤੇ ਯੋਹਨ ਉੱਤੇ ਗੁੱਸੇ ਹੋਏ।
42ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜਿਹਨਾਂ ਨੂੰ ਗ਼ੈਰ-ਯਹੂਦੀਆਂ ਦੇ ਅਧਿਕਾਰੀ ਸਮਝਿਆ ਜਾਂਦਾ ਹੈ ਜੋ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਉੱਚ ਅਧਿਕਾਰੀ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ।
43ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,