ਮਾਰਕਸ 10

ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜਿਹਨਾਂ ਨੂੰ ਗ਼ੈਰ-ਯਹੂਦੀਆਂ ਦੇ ਅਧਿਕਾਰੀ ਸਮਝਿਆ ਜਾਂਦਾ ਹੈ ਜੋ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਉੱਚ ਅਧਿਕਾਰੀ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ।

Mark 10:42 (UKJV) But Jesus called them to him, and says unto them, All of you know that they which are accounted to rule over the Gentiles exercise lordship over them; and their great ones exercise authority upon them.

40ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਉਹ ਤਿਆਰ ਕੀਤੀ ਗਈ ਹੈ।”

41ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੋਬ ਅਤੇ ਯੋਹਨ ਉੱਤੇ ਗੁੱਸੇ ਹੋਏ।

42ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਜਿਹਨਾਂ ਨੂੰ ਗ਼ੈਰ-ਯਹੂਦੀਆਂ ਦੇ ਅਧਿਕਾਰੀ ਸਮਝਿਆ ਜਾਂਦਾ ਹੈ ਜੋ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹਨਾਂ ਦੇ ਉੱਚ ਅਧਿਕਾਰੀ ਉਹਨਾਂ ਉੱਤੇ ਅਧਿਕਾਰ ਰੱਖਦੇ ਹਨ।

43ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,

44ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਸਨੂੰ ਸਾਰਿਆਂ ਦਾ ਦਾਸ ਬਣਨਾ ਚਾਹੀਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.