43ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,
44ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਸਨੂੰ ਸਾਰਿਆਂ ਦਾ ਦਾਸ ਬਣਨਾ ਚਾਹੀਦਾ ਹੈ।
45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
46ਫੇਰ ਉਹ ਯੇਰੀਖ਼ੋ ਸ਼ਹਿਰ ਵਿੱਚ ਆਏ। ਜਦੋਂ ਯਿਸ਼ੂ ਅਤੇ ਉਸ ਦੇ ਚੇਲੇ ਇੱਕ ਬਹੁਤ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸ ਦੇ ਨਾਮ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
47ਜਦੋਂ ਉਸਨੇ ਸੁਣਿਆ ਕਿ ਇਹ ਯਿਸ਼ੂ ਨਾਜ਼ਰੇਥ ਹੈ, ਤਾਂ ਉੱਚੀ ਆਵਾਜ਼ ਨਾਲ ਕਹਿਣ ਲੱਗਾ, “ਹੇ ਦਾਵੀਦ ਦੇ ਪੁੱਤਰ, ਹੇ ਯਿਸ਼ੂ ਨਾਸਰੀ ਮੇਰੇ ਉੱਤੇ ਕਿਰਪਾ ਕਰ!”