ਮਾਰਕਸ 10

ਫੇਰ ਉਹ ਯੇਰੀਖ਼ੋ ਸ਼ਹਿਰ ਵਿੱਚ ਆਏ। ਜਦੋਂ ਯਿਸ਼ੂ ਅਤੇ ਉਸ ਦੇ ਚੇਲੇ ਇੱਕ ਬਹੁਤ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸ ਦੇ ਨਾਮ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।

Mark 10:46 (UKJV) And they came to Jericho: and as he went out of Jericho with his disciples and a great number of people, blind Bartimaeus, the son of Timaeus, sat by the highway side begging.

44ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਸਨੂੰ ਸਾਰਿਆਂ ਦਾ ਦਾਸ ਬਣਨਾ ਚਾਹੀਦਾ ਹੈ।

45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”

46ਫੇਰ ਉਹ ਯੇਰੀਖ਼ੋ ਸ਼ਹਿਰ ਵਿੱਚ ਆਏ। ਜਦੋਂ ਯਿਸ਼ੂ ਅਤੇ ਉਸ ਦੇ ਚੇਲੇ ਇੱਕ ਬਹੁਤ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸ ਦੇ ਨਾਮ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।

47ਜਦੋਂ ਉਸਨੇ ਸੁਣਿਆ ਕਿ ਇਹ ਯਿਸ਼ੂ ਨਾਜ਼ਰੇਥ ਹੈ, ਤਾਂ ਉੱਚੀ ਆਵਾਜ਼ ਨਾਲ ਕਹਿਣ ਲੱਗਾ, “ਹੇ ਦਾਵੀਦ ਦੇ ਪੁੱਤਰ, ਹੇ ਯਿਸ਼ੂ ਨਾਸਰੀ ਮੇਰੇ ਉੱਤੇ ਕਿਰਪਾ ਕਰ!”

48ਕਈਆਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਬੋਲਿਆ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.