45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
46ਫੇਰ ਉਹ ਯੇਰੀਖ਼ੋ ਸ਼ਹਿਰ ਵਿੱਚ ਆਏ। ਜਦੋਂ ਯਿਸ਼ੂ ਅਤੇ ਉਸ ਦੇ ਚੇਲੇ ਇੱਕ ਬਹੁਤ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸ ਦੇ ਨਾਮ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
47ਜਦੋਂ ਉਸਨੇ ਸੁਣਿਆ ਕਿ ਇਹ ਯਿਸ਼ੂ ਨਾਜ਼ਰੇਥ ਹੈ, ਤਾਂ ਉੱਚੀ ਆਵਾਜ਼ ਨਾਲ ਕਹਿਣ ਲੱਗਾ, “ਹੇ ਦਾਵੀਦ ਦੇ ਪੁੱਤਰ, ਹੇ ਯਿਸ਼ੂ ਨਾਸਰੀ ਮੇਰੇ ਉੱਤੇ ਕਿਰਪਾ ਕਰ!”
48ਕਈਆਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਬੋਲਿਆ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”
49ਯਿਸ਼ੂ ਰੁਕ ਗਿਆ ਅਤੇ ਕਿਹਾ, “ਉਸਨੂੰ ਮੇਰੇ ਕੋਲ ਲਿਆਓ।” ਤਾਂ ਉਹਨਾਂ ਨੇ ਉਸ ਅੰਨ੍ਹੇ ਆਦਮੀ ਨੂੰ ਕਿਹਾ, “ਹੌਸਲਾ ਰੱਖ! ਉੱਠ! ਉਹ ਤੈਨੂੰ ਬੁਲਾਉਂਦਾ ਹੈ।”