ਮਾਰਕਸ 10

ਕਈਆਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਬੋਲਿਆ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

Mark 10:48 (UKJV) And many charged him that he should hold his peace: but he cried the more a great deal, You son of David, have mercy on me.

46ਫੇਰ ਉਹ ਯੇਰੀਖ਼ੋ ਸ਼ਹਿਰ ਵਿੱਚ ਆਏ। ਜਦੋਂ ਯਿਸ਼ੂ ਅਤੇ ਉਸ ਦੇ ਚੇਲੇ ਇੱਕ ਬਹੁਤ ਵੱਡੀ ਭੀੜ ਦੇ ਨਾਲ ਸ਼ਹਿਰ ਵਿੱਚੋਂ ਬਾਹਰ ਆ ਰਹੇ ਸਨ ਤਾਂ ਇੱਕ ਅੰਨ੍ਹਾ ਆਦਮੀ ਬਾਰਤਿਮਈ, ਜਿਸ ਦੇ ਨਾਮ ਅਰਥ ਹੈ, “ਤਿਮਾਉ ਦਾ ਪੁੱਤਰ,” ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।

47ਜਦੋਂ ਉਸਨੇ ਸੁਣਿਆ ਕਿ ਇਹ ਯਿਸ਼ੂ ਨਾਜ਼ਰੇਥ ਹੈ, ਤਾਂ ਉੱਚੀ ਆਵਾਜ਼ ਨਾਲ ਕਹਿਣ ਲੱਗਾ, “ਹੇ ਦਾਵੀਦ ਦੇ ਪੁੱਤਰ, ਹੇ ਯਿਸ਼ੂ ਨਾਸਰੀ ਮੇਰੇ ਉੱਤੇ ਕਿਰਪਾ ਕਰ!”

48ਕਈਆਂ ਨੇ ਉਸ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਆਵਾਜ਼ ਨਾਲ ਬੋਲਿਆ, “ਹੇ ਦਾਵੀਦ ਦੇ ਪੁੱਤਰ, ਮੇਰੇ ਉੱਤੇ ਕਿਰਪਾ ਕਰ!”

49ਯਿਸ਼ੂ ਰੁਕ ਗਿਆ ਅਤੇ ਕਿਹਾ, “ਉਸਨੂੰ ਮੇਰੇ ਕੋਲ ਲਿਆਓ।” ਤਾਂ ਉਹਨਾਂ ਨੇ ਉਸ ਅੰਨ੍ਹੇ ਆਦਮੀ ਨੂੰ ਕਿਹਾ, “ਹੌਸਲਾ ਰੱਖ! ਉੱਠ! ਉਹ ਤੈਨੂੰ ਬੁਲਾਉਂਦਾ ਹੈ।”

50ਤਾਂ ਉਹ ਆਪਣਾ ਚੋਲਾ ਇੱਕ ਪਾਸੇ ਸੁੱਟਦਿਆਂ ਆਪਣੇ ਪੈਰਾਂ ਤੇ ਛਾਲ ਮਾਰ ਕੇ ਯਿਸ਼ੂ ਕੋਲ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.