7‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ,
8ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’
9ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
10ਜਦੋਂ ਉਹ ਦੁਬਾਰਾ ਘਰ ਵਿੱਚ ਸਨ, ਤਾਂ ਚੇਲਿਆਂ ਨੇ ਯਿਸ਼ੂ ਨੂੰ ਉਸ ਬਾਰੇ ਪੁੱਛਿਆ।
11ਯਿਸ਼ੂ ਨੇ ਜਵਾਬ ਦਿੱਤਾ, “ਜਿਹੜਾ ਵੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਉਸਦੇ ਵਿਰੁੱਧ ਵਿਭਚਾਰ ਕਰਦਾ ਹੈ।