1ਜਦੋਂ ਯਿਸ਼ੂ ਅਤੇ ਉਹ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਯਿਸ਼ੂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
2ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।
3ਜੇ ਕੋਈ ਤੁਹਾਨੂੰ ਪੁੱਛੇ, ‘ਜੋ ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਤਾਂ ਆਖਣਾ, ‘ਜੋ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।’ ”