8ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਜਦ ਕਿ ਦੂਸਰੇ ਲੋਕਾਂ ਨੇ ਟਹਿਣੀਆਂ ਨੂੰ ਵਿਛਾਇਆ ਜਿਹੜੀਆਂ ਉਹਨਾਂ ਨੇ ਖੇਤਾਂ ਵਿੱਚੋਂ ਵੱਢੀਆਂ ਸਨ।
9ਜਿਹੜੇ ਅੱਗੇ-ਪਿੱਛੇ ਤੁਰੇ ਆਉਂਦੇ ਸਨ ਉਹ ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”
10“ਮੁਬਾਰਕ ਹੈ ਸਾਡੇ ਪਿਤਾ ਦਾਵੀਦ ਦਾ ਆਉਣ ਵਾਲਾ ਰਾਜ!” “ਹੋਸਨਾ ਉੱਚੇ ਸਵਰਗ ਦੇ ਵਿੱਚ!”
11ਯਿਸ਼ੂ ਯੇਰੂਸ਼ਲੇਮ ਵਿੱਚ ਦਾਖਲ ਹੋਇਆ ਅਤੇ ਹੈਕਲ ਦੇ ਵਿਹੜੇ ਵਿੱਚ ਗਿਆ। ਉਹ ਨੇ ਆਲੇ-ਦੁਆਲੇ ਹਰ ਚੀਜ਼ ਵੱਲ ਵੇਖਿਆ, ਪਰ ਦੇਰ ਹੋਣ ਕਾਰਨ, ਉਹ ਬਾਰ੍ਹਾਂ ਚੇਲਿਆਂ ਨਾਲ ਬੈਥਨੀਆ ਚਲਾ ਗਿਆ।
12ਅਗਲੇ ਦਿਨ ਜਦੋਂ ਉਹ ਬੈਥਨੀਆ ਤੋਂ ਜਾ ਰਹੇ ਸਨ, ਯਿਸ਼ੂ ਨੂੰ ਭੁੱਖ ਲੱਗੀ।