ਮਾਰਕਸ 11

ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੇ ਫ਼ਲ ਦੇਣ ਦੀ ਰੁੱਤ ਨਹੀਂ ਸੀ।

Mark 11:13 (UKJV) And seeing a fig tree far off having leaves, he came, if lest by any means he might find any thing thereon: and when he came to it, he found nothing but leaves; for the time of figs was not yet.

11ਯਿਸ਼ੂ ਯੇਰੂਸ਼ਲੇਮ ਵਿੱਚ ਦਾਖਲ ਹੋਇਆ ਅਤੇ ਹੈਕਲ ਦੇ ਵਿਹੜੇ ਵਿੱਚ ਗਿਆ। ਉਹ ਨੇ ਆਲੇ-ਦੁਆਲੇ ਹਰ ਚੀਜ਼ ਵੱਲ ਵੇਖਿਆ, ਪਰ ਦੇਰ ਹੋਣ ਕਾਰਨ, ਉਹ ਬਾਰ੍ਹਾਂ ਚੇਲਿਆਂ ਨਾਲ ਬੈਥਨੀਆ ਚਲਾ ਗਿਆ।

12ਅਗਲੇ ਦਿਨ ਜਦੋਂ ਉਹ ਬੈਥਨੀਆ ਤੋਂ ਜਾ ਰਹੇ ਸਨ, ਯਿਸ਼ੂ ਨੂੰ ਭੁੱਖ ਲੱਗੀ।

13ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੇ ਫ਼ਲ ਦੇਣ ਦੀ ਰੁੱਤ ਨਹੀਂ ਸੀ।

14ਤਦ ਉਸਨੇ ਰੁੱਖ ਨੂੰ ਕਿਹਾ, “ਕੋਈ ਤੇਰਾ ਫ਼ਲ ਫੇਰ ਕਦੇ ਨਾ ਖਾਵੇ।” ਅਤੇ ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।

15ਉਹ ਯੇਰੂਸ਼ਲੇਮ ਵਿੱਚ ਆਏ, ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਹਨਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਜਿਹੜੇ ਉੱਥੇ ਵਪਾਰ ਕਰ ਰਹੇ ਸਨ। ਉਹ ਨੇ ਪੈਸਾ ਬਦਲਣ ਵਾਲਿਆਂ ਦੀਆਂਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀਆਂਂ ਚੌਂਕੀਆਂ ਉਲਟਾ ਦਿੱਤੀਆਂ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.