ਮਾਰਕਸ 11

ਉਹ ਯੇਰੂਸ਼ਲੇਮ ਵਿੱਚ ਆਏ, ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਹਨਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਜਿਹੜੇ ਉੱਥੇ ਵਪਾਰ ਕਰ ਰਹੇ ਸਨ। ਉਹ ਨੇ ਪੈਸਾ ਬਦਲਣ ਵਾਲਿਆਂ ਦੀਆਂਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀਆਂਂ ਚੌਂਕੀਆਂ ਉਲਟਾ ਦਿੱਤੀਆਂ,

Mark 11:15 (UKJV) And they come to Jerusalem: and Jesus went into the temple, and began to cast out them that sold and bought in the temple, and overthrew the tables of the moneychangers, and the seats of them that sold doves;

13ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੇ ਫ਼ਲ ਦੇਣ ਦੀ ਰੁੱਤ ਨਹੀਂ ਸੀ।

14ਤਦ ਉਸਨੇ ਰੁੱਖ ਨੂੰ ਕਿਹਾ, “ਕੋਈ ਤੇਰਾ ਫ਼ਲ ਫੇਰ ਕਦੇ ਨਾ ਖਾਵੇ।” ਅਤੇ ਉਸਦੇ ਚੇਲਿਆਂ ਨੇ ਉਸਨੂੰ ਇਹ ਕਹਿੰਦੇ ਸੁਣਿਆ।

15ਉਹ ਯੇਰੂਸ਼ਲੇਮ ਵਿੱਚ ਆਏ, ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਹਨਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਜਿਹੜੇ ਉੱਥੇ ਵਪਾਰ ਕਰ ਰਹੇ ਸਨ। ਉਹ ਨੇ ਪੈਸਾ ਬਦਲਣ ਵਾਲਿਆਂ ਦੀਆਂਂ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀਆਂਂ ਚੌਂਕੀਆਂ ਉਲਟਾ ਦਿੱਤੀਆਂ,

16ਅਤੇ ਕਿਸੇ ਨੂੰ ਵੀ ਹੈਕਲ ਦੀਆਂਂ ਦਰਬਾਰਾਂ ਵਿੱਚ ਵਪਾਰ ਕਰਨ ਦੀ ਇਜਾਜ਼ਤ ਨਾ ਦਿੱਤੀ।

17ਅਤੇ ਜਦੋਂ ਉਸਨੇ ਉਹਨਾਂ ਨੂੰ ਉਪਦੇਸ਼ ਦਿੱਤਾ, ਉਸਨੇ ਕਿਹਾ, “ਕੀ ਇਹ ਵਚਨ ਵਿੱਚ ਨਹੀਂ ਲਿਖਿਆ: ‘ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ’? ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.