ਮਾਰਕਸ 11

ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਇਹ ਸੁਣਿਆ ਅਤੇ ਉਸਨੂੰ ਮਾਰ ਦੇਣ ਦਾ ਰਾਹ ਲੱਭਣ ਲੱਗੇ, ਉਹ ਯਿਸ਼ੂ ਤੋਂ ਡਰਦੇ ਸਨ, ਕਿਉਂਕਿ ਭੀੜ ਉਸ ਦੇ ਉਪਦੇਸ਼ਾਂ ਤੋਂ ਹੈਰਾਨ ਰਹਿ ਗਏ ਸਨ।

Mark 11:18 (UKJV) And the scribes and chief priests heard it, and sought how they might destroy him: for they feared him, because all the people was astonished at his doctrine.

16ਅਤੇ ਕਿਸੇ ਨੂੰ ਵੀ ਹੈਕਲ ਦੀਆਂਂ ਦਰਬਾਰਾਂ ਵਿੱਚ ਵਪਾਰ ਕਰਨ ਦੀ ਇਜਾਜ਼ਤ ਨਾ ਦਿੱਤੀ।

17ਅਤੇ ਜਦੋਂ ਉਸਨੇ ਉਹਨਾਂ ਨੂੰ ਉਪਦੇਸ਼ ਦਿੱਤਾ, ਉਸਨੇ ਕਿਹਾ, “ਕੀ ਇਹ ਵਚਨ ਵਿੱਚ ਨਹੀਂ ਲਿਖਿਆ: ‘ਮੇਰਾ ਘਰ ਸਾਰੀਆਂ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ’? ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”

18ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਇਹ ਸੁਣਿਆ ਅਤੇ ਉਸਨੂੰ ਮਾਰ ਦੇਣ ਦਾ ਰਾਹ ਲੱਭਣ ਲੱਗੇ, ਉਹ ਯਿਸ਼ੂ ਤੋਂ ਡਰਦੇ ਸਨ, ਕਿਉਂਕਿ ਭੀੜ ਉਸ ਦੇ ਉਪਦੇਸ਼ਾਂ ਤੋਂ ਹੈਰਾਨ ਰਹਿ ਗਏ ਸਨ।

19ਜਦੋਂ ਸ਼ਾਮ ਹੋਈ ਤਾਂ ਯਿਸ਼ੂ ਅਤੇ ਉਸਦੇ ਚੇਲੇ ਸ਼ਹਿਰ ਤੋਂ ਬਾਹਰ ਚਲੇ ਗਏ।

20ਸਵੇਰ ਵੇਲੇ, ਜਦੋਂ ਚੇਲੇ ਚੱਲੇ ਆਉਂਦੇ ਸਨ, ਉਹਨਾਂ ਨੇ ਹੰਜ਼ੀਰ ਦੇ ਰੁੱਖ ਨੂੰ ਜੜ੍ਹਾਂ ਤੋਂ ਸੁੱਕਦਿਆਂ ਵੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.