20ਸਵੇਰ ਵੇਲੇ, ਜਦੋਂ ਚੇਲੇ ਚੱਲੇ ਆਉਂਦੇ ਸਨ, ਉਹਨਾਂ ਨੇ ਹੰਜ਼ੀਰ ਦੇ ਰੁੱਖ ਨੂੰ ਜੜ੍ਹਾਂ ਤੋਂ ਸੁੱਕਦਿਆਂ ਵੇਖਿਆ।
21ਪਤਰਸ ਨੂੰ ਯਾਦ ਆਇਆ ਅਤੇ ਉਸਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਵੇਖੋ! ਜਿਸ ਹੰਜ਼ੀਰ ਦੇ ਰੁੱਖ ਨੂੰ ਤੁਸੀਂ ਸਰਾਪ ਦਿੱਤਾ ਸੀ, ਉਹ ਸੁੱਕ ਗਿਆ ਹੈ।”
22ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਉੱਤੇ ਵਿਸ਼ਵਾਸ ਰੱਖੋ।
23ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਕੋਈ ਇਸ ਪਹਾੜ ਨੂੰ ਕਹੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਅਤੇ ਆਪਣੇ ਦਿਲ ਵਿੱਚ ਕੋਈ ਸ਼ੱਕ ਨਾ ਕਰੇ, ਪਰ ਵਿਸ਼ਵਾਸ ਕਰੇ ਕਿ ਜੋ ਉਹ ਕਹਿੰਦਾ ਹੈ ਉਹ ਹੋਵੇਗਾ, ਉਹਨਾਂ ਲਈ ਅਜਿਹਾ ਹੋ ਜਾਵੇਗਾ।
24ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।