ਮਾਰਕਸ 11

ਪਰ ਜੇ ਤੁਸੀਂ ਮਾਫ਼ ਨਹੀਂ ਕਰਦੇ, ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।”

Mark 11:26 (UKJV) But if all of you do not forgive, neither will your Father which is in heaven forgive your trespasses.

24ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ, ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ, ਵਿਸ਼ਵਾਸ ਕਰੋ ਕਿ ਤੁਸੀਂ ਇਸ ਨੂੰ ਪ੍ਰਾਪਤ ਕਰ ਲਿਆ ਹੈ, ਅਤੇ ਇਹ ਤੁਹਾਡਾ ਹੋਵੇਗਾ।

25ਅਤੇ ਜਦੋਂ ਤੁਸੀਂ ਖੜੇ ਹੋ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡੇ ਦਿਲ ਵਿੱਚ ਕਿਸੇ ਦੇ ਵਿਰੁੱਧ ਕੁਝ ਹੋਵੇ, ਤਾਂ ਉਹਨਾਂ ਨੂੰ ਮਾਫ਼ ਕਰ ਦਿਓ, ਤਾਂ ਜੋ ਤੁਹਾਡਾ ਸਵਰਗੀ ਪਿਤਾ ਤੁਹਾਡਿਆਂ ਪਾਪਾਂ ਨੂੰ ਮਾਫ਼ ਕਰੇ।

26ਪਰ ਜੇ ਤੁਸੀਂ ਮਾਫ਼ ਨਹੀਂ ਕਰਦੇ, ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।”

27ਉਹ ਯੇਰੂਸ਼ਲੇਮ ਵਾਪਸ ਆਏ ਅਤੇ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਘੁੰਮ ਰਿਹਾ ਸੀ ਤਾਂ ਮੁੱਖ ਜਾਜਕ, ਬਿਵਸਥਾ ਦੇ ਉਪਦੇਸ਼ਕ ਅਤੇ ਬਜ਼ੁਰਗ ਉਸ ਦੇ ਕੋਲ ਆਏ।

28ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.