26ਪਰ ਜੇ ਤੁਸੀਂ ਮਾਫ਼ ਨਹੀਂ ਕਰਦੇ, ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।”
27ਉਹ ਯੇਰੂਸ਼ਲੇਮ ਵਾਪਸ ਆਏ ਅਤੇ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਘੁੰਮ ਰਿਹਾ ਸੀ ਤਾਂ ਮੁੱਖ ਜਾਜਕ, ਬਿਵਸਥਾ ਦੇ ਉਪਦੇਸ਼ਕ ਅਤੇ ਬਜ਼ੁਰਗ ਉਸ ਦੇ ਕੋਲ ਆਏ।
28ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
29ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਮੈਨੂੰ ਉੱਤਰ ਦਿਓ ਅਤੇ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
30ਮੈਨੂੰ ਦੱਸੋ! ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”