ਮਾਰਕਸ 11

ਜੇ ਕੋਈ ਤੁਹਾਨੂੰ ਪੁੱਛੇ, ‘ਜੋ ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਤਾਂ ਆਖਣਾ, ‘ਜੋ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।’ ”

Mark 11:3 (UKJV) And if any man say unto you, Why do all of you this? say all of you that the Lord has need of him; and immediately he will send him here.

1ਜਦੋਂ ਯਿਸ਼ੂ ਅਤੇ ਉਹ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਯਿਸ਼ੂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,

2ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ, ਅਤੇ ਜਿਵੇਂ ਹੀ ਤੁਸੀਂ ਪਿੰਡ ਵਿੱਚ ਵੜੋਂਗੇ। ਤੁਸੀਂ ਉੱਥੇ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਖੋਲ੍ਹੋ ਅਤੇ ਇੱਥੇ ਲਿਆਓ।

3ਜੇ ਕੋਈ ਤੁਹਾਨੂੰ ਪੁੱਛੇ, ‘ਜੋ ਤੁਸੀਂ ਅਜਿਹਾ ਕਿਉਂ ਕਰ ਰਹੇ ਹੋ?’ ਤਾਂ ਆਖਣਾ, ‘ਜੋ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।’ ”

4ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਕੋਲ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,

5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.