30ਮੈਨੂੰ ਦੱਸੋ! ਯੋਹਨ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
31ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਤੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
32ਪਰ ਜੇ ਅਸੀਂ ਕਹਿੰਦੇ ਹਾਂ, ‘ਮਨੁੱਖ ਵੱਲੋਂ,’ ” ਉਹ ਲੋਕਾਂ ਤੋਂ ਡਰਦੇ ਸਨ, ਕਿਉਂਕਿ ਹਰ ਕੋਈ ਮੰਨਦਾ ਸੀ ਕਿ ਯੋਹਨ ਸੱਚ-ਮੁੱਚ ਇੱਕ ਨਬੀ ਸੀ।
33ਤਾਂ ਉਹਨਾਂ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਗੱਲਾਂ ਕਰ ਰਿਹਾ ਹਾਂ।”