4ਉਹ ਗਏ ਅਤੇ ਉਹਨਾਂ ਨੇ ਗਲੀ ਦੇ ਬਾਹਰ ਇੱਕ ਗਧੀ ਦੇ ਬੱਚੇ ਨੂੰ ਇੱਕ ਦਰਵਾਜ਼ੇ ਦੇ ਕੋਲ ਬੰਨ੍ਹਿਆ ਵੇਖਿਆ। ਜਿਵੇਂ ਹੀ ਉਹਨਾਂ ਨੇ ਉਸ ਨੂੰ ਖੋਲ੍ਹਿਆ,
5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?”
6ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।
7ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।
8ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਜਦ ਕਿ ਦੂਸਰੇ ਲੋਕਾਂ ਨੇ ਟਹਿਣੀਆਂ ਨੂੰ ਵਿਛਾਇਆ ਜਿਹੜੀਆਂ ਉਹਨਾਂ ਨੇ ਖੇਤਾਂ ਵਿੱਚੋਂ ਵੱਢੀਆਂ ਸਨ।