ਮਾਰਕਸ 11

ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।

Mark 11:7 (UKJV) And they brought the colt to Jesus, and cast their garments on him; and he sat upon him.

5ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, “ਤੁਸੀਂ ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?”

6ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।

7ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।

8ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਜਦ ਕਿ ਦੂਸਰੇ ਲੋਕਾਂ ਨੇ ਟਹਿਣੀਆਂ ਨੂੰ ਵਿਛਾਇਆ ਜਿਹੜੀਆਂ ਉਹਨਾਂ ਨੇ ਖੇਤਾਂ ਵਿੱਚੋਂ ਵੱਢੀਆਂ ਸਨ।

9ਜਿਹੜੇ ਅੱਗੇ-ਪਿੱਛੇ ਤੁਰੇ ਆਉਂਦੇ ਸਨ ਉਹ ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.