6ਉਹਨਾਂ ਨੇ ਉੱਤਰ ਦਿੱਤਾ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ, ਅਤੇ ਲੋਕਾਂ ਨੇ ਉਹਨਾਂ ਨੂੰ ਜਾਣ ਦਿੱਤਾ।
7ਜਦੋਂ ਉਹ ਗਧੀ ਦੇ ਬੱਚੇ ਨੂੰ ਯਿਸ਼ੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ, ਯਿਸ਼ੂ ਉਸ ਉੱਤੇ ਬੈਠ ਗਿਆ।
8ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਜਦ ਕਿ ਦੂਸਰੇ ਲੋਕਾਂ ਨੇ ਟਹਿਣੀਆਂ ਨੂੰ ਵਿਛਾਇਆ ਜਿਹੜੀਆਂ ਉਹਨਾਂ ਨੇ ਖੇਤਾਂ ਵਿੱਚੋਂ ਵੱਢੀਆਂ ਸਨ।
9ਜਿਹੜੇ ਅੱਗੇ-ਪਿੱਛੇ ਤੁਰੇ ਆਉਂਦੇ ਸਨ ਉਹ ਉੱਚੀ ਆਵਾਜ਼ ਵਿੱਚ ਆਖਣ ਲੱਗੇ, “ਹੋਸਨਾ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”
10“ਮੁਬਾਰਕ ਹੈ ਸਾਡੇ ਪਿਤਾ ਦਾਵੀਦ ਦਾ ਆਉਣ ਵਾਲਾ ਰਾਜ!” “ਹੋਸਨਾ ਉੱਚੇ ਸਵਰਗ ਦੇ ਵਿੱਚ!”