ਮਾਰਕਸ 12

ਤਦ ਯਿਸ਼ੂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲ ਕਰਨ ਲੱਗੇ: “ਇੱਕ ਆਦਮੀ ਨੇ ਅੰਗੂਰੀ ਬਾਗ਼ ਲਾਇਆ। ਉਸਨੇ ਇਸਦੇ ਚਾਰ-ਚੁਫੇਰੇ ਇੱਕ ਕੰਧ ਕੀਤੀ, ਦਾਖਰਸ ਵਾਸਤੇ ਇੱਕ ਟੋਇਆ ਪੁੱਟਿਆ ਅਤੇ ਇੱਕ ਪਹਿਰਾਬੁਰਜ ਬਣਾਇਆ। ਫਿਰ ਉਸਨੇ ਅੰਗੂਰੀ ਬਾਗ਼ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤਾ ਅਤੇ ਆਪ ਕਿਸੇ ਹੋਰ ਜਗ੍ਹਾ ਚਲਾ ਗਿਆ।

Mark 12:1 (UKJV) And he began to speak unto them by parables. A certain man planted a vineyard, and set an hedge about it, and dug a place for the winepress, and built a tower, and let it out to husbandmen, and went into a far country.

1ਤਦ ਯਿਸ਼ੂ ਉਹਨਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲ ਕਰਨ ਲੱਗੇ: “ਇੱਕ ਆਦਮੀ ਨੇ ਅੰਗੂਰੀ ਬਾਗ਼ ਲਾਇਆ। ਉਸਨੇ ਇਸਦੇ ਚਾਰ-ਚੁਫੇਰੇ ਇੱਕ ਕੰਧ ਕੀਤੀ, ਦਾਖਰਸ ਵਾਸਤੇ ਇੱਕ ਟੋਇਆ ਪੁੱਟਿਆ ਅਤੇ ਇੱਕ ਪਹਿਰਾਬੁਰਜ ਬਣਾਇਆ। ਫਿਰ ਉਸਨੇ ਅੰਗੂਰੀ ਬਾਗ਼ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤਾ ਅਤੇ ਆਪ ਕਿਸੇ ਹੋਰ ਜਗ੍ਹਾ ਚਲਾ ਗਿਆ।

2ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਬਾਗ਼ ਦੇ ਫ਼ਲਾਂ ਵਿੱਚੋਂ ਕੁਝ ਇਕੱਠਾ ਕਰੇ।

3ਪਰ ਕਿਰਾਏਦਾਰਾਂ ਨੇ ਉਸ ਨੂੰ ਫੜ ਲਿਆ, ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.