ਮਾਰਕਸ 12

ਕੀ ਤੁਸੀਂ ਬਚਨ ਦੇ ਇਸ ਹਵਾਲੇ ਨੂੰ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ;

Mark 12:10 (UKJV) And have all of you not read this scripture; The stone which the builders rejected is become the head of the corner:

8ਤਾਂ ਉਹਨਾਂ ਉਸਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।

9“ਤਾਂ ਹੁਣ ਬਾਗ਼ ਦਾ ਮਾਲਕ ਕੀ ਕਰੇਂਗਾ? ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।

10ਕੀ ਤੁਸੀਂ ਬਚਨ ਦੇ ਇਸ ਹਵਾਲੇ ਨੂੰ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ;

11ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ?’ ”

12ਤਦ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਨੇ ਉਸ ਨੂੰ ਗਿਰਫ਼ਤਾਰ ਕਰਨ ਦਾ ਰਾਹ ਲੱਭਿਆ ਕਿਉਂਕਿ ਉਹ ਜਾਣਦੇ ਸਨ ਕਿ ਉਸ ਨੇ ਉਹਨਾਂ ਦੇ ਵਿਰੁੱਧ ਦ੍ਰਿਸ਼ਟਾਂਤ ਬੋਲਿਆ ਹੈ। ਪਰ ਉਹ ਭੀੜ ਤੋਂ ਡਰਦੇ ਸਨ; ਤਾਂ ਉਹ ਉਸ ਨੂੰ ਛੱਡ ਕੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.