9“ਤਾਂ ਹੁਣ ਬਾਗ਼ ਦਾ ਮਾਲਕ ਕੀ ਕਰੇਂਗਾ? ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।
10ਕੀ ਤੁਸੀਂ ਬਚਨ ਦੇ ਇਸ ਹਵਾਲੇ ਨੂੰ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ;
11ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ?’ ”
12ਤਦ ਮੁੱਖ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਨੇ ਉਸ ਨੂੰ ਗਿਰਫ਼ਤਾਰ ਕਰਨ ਦਾ ਰਾਹ ਲੱਭਿਆ ਕਿਉਂਕਿ ਉਹ ਜਾਣਦੇ ਸਨ ਕਿ ਉਸ ਨੇ ਉਹਨਾਂ ਦੇ ਵਿਰੁੱਧ ਦ੍ਰਿਸ਼ਟਾਂਤ ਬੋਲਿਆ ਹੈ। ਪਰ ਉਹ ਭੀੜ ਤੋਂ ਡਰਦੇ ਸਨ; ਤਾਂ ਉਹ ਉਸ ਨੂੰ ਛੱਡ ਕੇ ਚਲੇ ਗਏ।
13ਬਾਅਦ ਵਿੱਚ ਮੁੱਖ ਜਾਜਕਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਯਿਸ਼ੂ ਕੋਲ ਭੇਜਿਆ ਤਾਂ ਜੋ ਉਹ ਯਿਸ਼ੂ ਨੂੰ ਉਸ ਦੇ ਬਚਨਾਂ ਵਿੱਚ ਫੜ ਸਕਣ।