ਮਾਰਕਸ 12

ਕੀ ਸਾਨੂੰ ਦੇਣਾ ਚਾਹੀਦਾ ਹੈ ਜਾਂ ਸਾਨੂੰ ਨਹੀਂ ਦੇਣਾ ਚਾਹੀਦਾ?” ਪਰ ਯਿਸ਼ੂ ਉਹਨਾਂ ਦੇ ਪਖੰਡ ਨੂੰ ਜਾਣਦਾ ਸੀ। ਯਿਸ਼ੂ ਨੇ ਪੁੱਛਿਆ, “ਤੁਸੀਂ ਮੈਨੂੰ ਫਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਮੇਰੇ ਕੋਲ ਇੱਕ ਦੀਨਾਰ ਲਿਆਓ ਅਤੇ ਮੈਨੂੰ ਵੇਖਣ ਦਿਓ।”

Mark 12:15 (UKJV) Shall we give, or shall we not give? But he, knowing their hypocrisy, said unto them, Why tempt all of you me? bring me a penny, that I may see it.

13ਬਾਅਦ ਵਿੱਚ ਮੁੱਖ ਜਾਜਕਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਯਿਸ਼ੂ ਕੋਲ ਭੇਜਿਆ ਤਾਂ ਜੋ ਉਹ ਯਿਸ਼ੂ ਨੂੰ ਉਸ ਦੇ ਬਚਨਾਂ ਵਿੱਚ ਫੜ ਸਕਣ।

14ਉਹ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ। ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ। ਪਰ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ। ਕੀ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?

15ਕੀ ਸਾਨੂੰ ਦੇਣਾ ਚਾਹੀਦਾ ਹੈ ਜਾਂ ਸਾਨੂੰ ਨਹੀਂ ਦੇਣਾ ਚਾਹੀਦਾ?” ਪਰ ਯਿਸ਼ੂ ਉਹਨਾਂ ਦੇ ਪਖੰਡ ਨੂੰ ਜਾਣਦਾ ਸੀ। ਯਿਸ਼ੂ ਨੇ ਪੁੱਛਿਆ, “ਤੁਸੀਂ ਮੈਨੂੰ ਫਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਮੇਰੇ ਕੋਲ ਇੱਕ ਦੀਨਾਰ ਲਿਆਓ ਅਤੇ ਮੈਨੂੰ ਵੇਖਣ ਦਿਓ।”

16ਉਹ ਸਿੱਕਾ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ।”

17ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀ ਚੀਜ਼ ਕੈਸਰ ਦੀ ਹੈ ਉਹ ਕੈਸਰ ਨੂੰ ਦਿਓ, ਅਤੇ ਜਿਹੜੀ ਪਰਮੇਸ਼ਵਰ ਦੀ ਹੈ ਉਹ ਪਰਮੇਸ਼ਵਰ ਨੂੰ ਦਿਓ।” ਅਤੇ ਉਹ ਉਸ ਤੋਂ ਹੈਰਾਨ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.