14ਉਹ ਯਿਸ਼ੂ ਕੋਲ ਆਏ ਅਤੇ ਕਹਿਣ ਲੱਗੇ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ। ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ। ਪਰ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ। ਕੀ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?
15ਕੀ ਸਾਨੂੰ ਦੇਣਾ ਚਾਹੀਦਾ ਹੈ ਜਾਂ ਸਾਨੂੰ ਨਹੀਂ ਦੇਣਾ ਚਾਹੀਦਾ?” ਪਰ ਯਿਸ਼ੂ ਉਹਨਾਂ ਦੇ ਪਖੰਡ ਨੂੰ ਜਾਣਦਾ ਸੀ। ਯਿਸ਼ੂ ਨੇ ਪੁੱਛਿਆ, “ਤੁਸੀਂ ਮੈਨੂੰ ਫਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? ਮੇਰੇ ਕੋਲ ਇੱਕ ਦੀਨਾਰ ਲਿਆਓ ਅਤੇ ਮੈਨੂੰ ਵੇਖਣ ਦਿਓ।”
16ਉਹ ਸਿੱਕਾ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਇਹ ਤਸਵੀਰ ਅਤੇ ਲਿਖਤ ਕਿਸ ਦੀ ਹੈ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦੀ।”
17ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀ ਚੀਜ਼ ਕੈਸਰ ਦੀ ਹੈ ਉਹ ਕੈਸਰ ਨੂੰ ਦਿਓ, ਅਤੇ ਜਿਹੜੀ ਪਰਮੇਸ਼ਵਰ ਦੀ ਹੈ ਉਹ ਪਰਮੇਸ਼ਵਰ ਨੂੰ ਦਿਓ।” ਅਤੇ ਉਹ ਉਸ ਤੋਂ ਹੈਰਾਨ ਹੋ ਗਏ।
18ਤਦ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।