ਮਾਰਕਸ 12

ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।

Mark 12:19 (UKJV) Master, Moses wrote unto us, If a man's brother die, and leave his wife behind him, and leave no children, that his brother should take his wife, and raise up seed unto his brother.

17ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀ ਚੀਜ਼ ਕੈਸਰ ਦੀ ਹੈ ਉਹ ਕੈਸਰ ਨੂੰ ਦਿਓ, ਅਤੇ ਜਿਹੜੀ ਪਰਮੇਸ਼ਵਰ ਦੀ ਹੈ ਉਹ ਪਰਮੇਸ਼ਵਰ ਨੂੰ ਦਿਓ।” ਅਤੇ ਉਹ ਉਸ ਤੋਂ ਹੈਰਾਨ ਹੋ ਗਏ।

18ਤਦ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।

19ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।

20ਪਰ ਜੇ ਉਹ ਹੁਣ ਸੱਤ ਭਰਾ ਸਨ, ਪਹਿਲੇ ਭਰਾ ਨੇ ਵਿਆਹ ਕੀਤਾ ਅਤੇ ਬੇ-ਔਲਾਦ ਮਰ ਗਿਆ।

21ਦੂਸਰੇ ਭਰਾ ਨੇ ਵਿਧਵਾ ਨਾਲ ਵਿਆਹ ਕਰਵਾ ਲਿਆ, ਪਰ ਉਹ ਵੀ ਮਰ ਗਿਆ, ਅਤੇ ਕੋਈ ਔਲਾਦ ਨਹੀਂ ਹੋਈ। ਇਸੇ ਤਰ੍ਹਾਂ ਤੀਸਰੇ ਭਰਾ ਦੇ ਨਾਲ ਵੀ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.