19ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
20ਪਰ ਜੇ ਉਹ ਹੁਣ ਸੱਤ ਭਰਾ ਸਨ, ਪਹਿਲੇ ਭਰਾ ਨੇ ਵਿਆਹ ਕੀਤਾ ਅਤੇ ਬੇ-ਔਲਾਦ ਮਰ ਗਿਆ।
21ਦੂਸਰੇ ਭਰਾ ਨੇ ਵਿਧਵਾ ਨਾਲ ਵਿਆਹ ਕਰਵਾ ਲਿਆ, ਪਰ ਉਹ ਵੀ ਮਰ ਗਿਆ, ਅਤੇ ਕੋਈ ਔਲਾਦ ਨਹੀਂ ਹੋਈ। ਇਸੇ ਤਰ੍ਹਾਂ ਤੀਸਰੇ ਭਰਾ ਦੇ ਨਾਲ ਵੀ ਹੋਇਆ।
22ਅਸਲ ਵਿੱਚ, ਸੱਤੇ ਬੇ-ਔਲਾਦ ਹੀ ਮਰ ਗਏ। ਆਖਰਕਾਰ, ਉਹ ਔਰਤ ਵੀ ਮਰ ਗਈ।
23ਪੁਨਰ-ਉਥਾਨ ਵਾਲੇ ਦਿਨ ਉਹ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਸੱਤਾ ਨੇ ਉਸ ਨਾਲ ਵਿਆਹ ਕਰਵਾਇਆ ਸੀ?”