23ਪੁਨਰ-ਉਥਾਨ ਵਾਲੇ ਦਿਨ ਉਹ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਸੱਤਾ ਨੇ ਉਸ ਨਾਲ ਵਿਆਹ ਕਰਵਾਇਆ ਸੀ?”
24ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ?
25ਜਦੋਂ ਮਰੇ ਹੋਏ ਜੀ ਉੱਠਣਗੇ, ਉਹ ਨਾ ਤਾਂ ਵਿਆਹ ਕਰਾਉਣਗੇ ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
26ਹੁਣ ਮੁਰਦਿਆਂ ਦੇ ਜੀ ਉੱਠਣ ਬਾਰੇ ਕੀ ਤੁਸੀਂ ਮੋਸ਼ੇਹ ਦੀ ਪੁਸਤਕ ਵਿੱਚ ਬਲਦੀ ਝਾੜੀ ਦੀ ਘਟਣਾ ਬਾਰੇ ਨਹੀਂ ਪੜ੍ਹਿਆ, ਪਰਮੇਸ਼ਵਰ ਨੇ ਉਸ ਨੂੰ ਕਿਵੇਂ ਕਿਹਾ, ‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’?
27ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਤੁਸੀਂ ਬੜੀ ਭੁੱਲ ਵਿੱਚ ਪਏ ਹੋ!”