ਮਾਰਕਸ 12

ਇੱਕ ਨੇਮ ਦਾ ਉਪਦੇਸ਼ਕ ਆਇਆ ਅਤੇ ਉਸ ਨੇ ਉਹਨਾਂ ਨੂੰ ਬਹਿਸ ਕਰਦੇ ਸੁਣਿਆ। ਇਹ ਵੇਖਦਿਆਂ ਕਿ ਯਿਸ਼ੂ ਨੇ ਉਹਨਾਂ ਨੂੰ ਚੰਗੇ ਢੰਗ ਨਾਲ ਉੱਤਰ ਦਿੱਤਾ ਸੀ, ਉਸ ਨੇ ਯਿਸ਼ੂ ਨੂੰ ਪੁੱਛਿਆ, “ਸਭ ਆਦੇਸ਼ਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਕਿਹੜਾ ਹੈ?”

Mark 12:28 (UKJV) And one of the scribes came, and having heard them reasoning together, and perceiving that he had answered them well, asked him, Which is the first commandment of all?

26ਹੁਣ ਮੁਰਦਿਆਂ ਦੇ ਜੀ ਉੱਠਣ ਬਾਰੇ ਕੀ ਤੁਸੀਂ ਮੋਸ਼ੇਹ ਦੀ ਪੁਸਤਕ ਵਿੱਚ ਬਲਦੀ ਝਾੜੀ ਦੀ ਘਟਣਾ ਬਾਰੇ ਨਹੀਂ ਪੜ੍ਹਿਆ, ਪਰਮੇਸ਼ਵਰ ਨੇ ਉਸ ਨੂੰ ਕਿਵੇਂ ਕਿਹਾ, ‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’?

27ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਤੁਸੀਂ ਬੜੀ ਭੁੱਲ ਵਿੱਚ ਪਏ ਹੋ!”

28ਇੱਕ ਨੇਮ ਦਾ ਉਪਦੇਸ਼ਕ ਆਇਆ ਅਤੇ ਉਸ ਨੇ ਉਹਨਾਂ ਨੂੰ ਬਹਿਸ ਕਰਦੇ ਸੁਣਿਆ। ਇਹ ਵੇਖਦਿਆਂ ਕਿ ਯਿਸ਼ੂ ਨੇ ਉਹਨਾਂ ਨੂੰ ਚੰਗੇ ਢੰਗ ਨਾਲ ਉੱਤਰ ਦਿੱਤਾ ਸੀ, ਉਸ ਨੇ ਯਿਸ਼ੂ ਨੂੰ ਪੁੱਛਿਆ, “ਸਭ ਆਦੇਸ਼ਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਕਿਹੜਾ ਹੈ?”

29ਯਿਸ਼ੂ ਨੇ ਜਵਾਬ ਦਿੱਤਾ, “ਸਭ ਤੋਂ ਮਹੱਤਵਪੂਰਣ ਇਹ ਹੈ: ‘ਹੇ ਇਸਰਾਏਲੀਓ, ਸੁਣੋ: ਸਾਡਾ ਪ੍ਰਭੂ ਪਰਮੇਸ਼ਵਰ ਇੱਕ ਹੀ ਪ੍ਰਭੂ ਹੈ।

30ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.