27ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਤੁਸੀਂ ਬੜੀ ਭੁੱਲ ਵਿੱਚ ਪਏ ਹੋ!”
28ਇੱਕ ਨੇਮ ਦਾ ਉਪਦੇਸ਼ਕ ਆਇਆ ਅਤੇ ਉਸ ਨੇ ਉਹਨਾਂ ਨੂੰ ਬਹਿਸ ਕਰਦੇ ਸੁਣਿਆ। ਇਹ ਵੇਖਦਿਆਂ ਕਿ ਯਿਸ਼ੂ ਨੇ ਉਹਨਾਂ ਨੂੰ ਚੰਗੇ ਢੰਗ ਨਾਲ ਉੱਤਰ ਦਿੱਤਾ ਸੀ, ਉਸ ਨੇ ਯਿਸ਼ੂ ਨੂੰ ਪੁੱਛਿਆ, “ਸਭ ਆਦੇਸ਼ਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਕਿਹੜਾ ਹੈ?”
29ਯਿਸ਼ੂ ਨੇ ਜਵਾਬ ਦਿੱਤਾ, “ਸਭ ਤੋਂ ਮਹੱਤਵਪੂਰਣ ਇਹ ਹੈ: ‘ਹੇ ਇਸਰਾਏਲੀਓ, ਸੁਣੋ: ਸਾਡਾ ਪ੍ਰਭੂ ਪਰਮੇਸ਼ਵਰ ਇੱਕ ਹੀ ਪ੍ਰਭੂ ਹੈ।
30ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।’
31ਦੂਜੀ ਜ਼ਰੂਰੀ ਆਗਿਆ ਇਹ ਹੈ: ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’ ਇਨ੍ਹਾਂ ਨਾਲੋਂ ਵੱਡਾ ਕੋਈ ਹੁਕਮ ਨਹੀਂ ਹੈ।”