ਮਾਰਕਸ 12

ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।’

Mark 12:30 (UKJV) And you shall love the Lord your God with all your heart, and with all your soul, and with all your mind, and with all your strength: this is the first commandment.

28ਇੱਕ ਨੇਮ ਦਾ ਉਪਦੇਸ਼ਕ ਆਇਆ ਅਤੇ ਉਸ ਨੇ ਉਹਨਾਂ ਨੂੰ ਬਹਿਸ ਕਰਦੇ ਸੁਣਿਆ। ਇਹ ਵੇਖਦਿਆਂ ਕਿ ਯਿਸ਼ੂ ਨੇ ਉਹਨਾਂ ਨੂੰ ਚੰਗੇ ਢੰਗ ਨਾਲ ਉੱਤਰ ਦਿੱਤਾ ਸੀ, ਉਸ ਨੇ ਯਿਸ਼ੂ ਨੂੰ ਪੁੱਛਿਆ, “ਸਭ ਆਦੇਸ਼ਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਕਿਹੜਾ ਹੈ?”

29ਯਿਸ਼ੂ ਨੇ ਜਵਾਬ ਦਿੱਤਾ, “ਸਭ ਤੋਂ ਮਹੱਤਵਪੂਰਣ ਇਹ ਹੈ: ‘ਹੇ ਇਸਰਾਏਲੀਓ, ਸੁਣੋ: ਸਾਡਾ ਪ੍ਰਭੂ ਪਰਮੇਸ਼ਵਰ ਇੱਕ ਹੀ ਪ੍ਰਭੂ ਹੈ।

30ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।’

31ਦੂਜੀ ਜ਼ਰੂਰੀ ਆਗਿਆ ਇਹ ਹੈ: ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’ ਇਨ੍ਹਾਂ ਨਾਲੋਂ ਵੱਡਾ ਕੋਈ ਹੁਕਮ ਨਹੀਂ ਹੈ।”

32ਉਸ ਆਦਮੀ ਨੇ ਕਿਹਾ, “ਗੁਰੂ ਜੀ ਨੇ ਸਹੀ ਕਿਹਾ। ਤੁਸੀਂ ਇਹ ਕਹਿਣ ਵਿੱਚ ਸਹੀ ਹੋ ਕਿ ਪਰਮੇਸ਼ਵਰ ਇੱਕ ਹੈ ਅਤੇ ਉਸ ਤੋਂ ਇਲਾਵਾ ਕੋਈ ਹੋਰ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.