31ਦੂਜੀ ਜ਼ਰੂਰੀ ਆਗਿਆ ਇਹ ਹੈ: ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’ ਇਨ੍ਹਾਂ ਨਾਲੋਂ ਵੱਡਾ ਕੋਈ ਹੁਕਮ ਨਹੀਂ ਹੈ।”
32ਉਸ ਆਦਮੀ ਨੇ ਕਿਹਾ, “ਗੁਰੂ ਜੀ ਨੇ ਸਹੀ ਕਿਹਾ। ਤੁਸੀਂ ਇਹ ਕਹਿਣ ਵਿੱਚ ਸਹੀ ਹੋ ਕਿ ਪਰਮੇਸ਼ਵਰ ਇੱਕ ਹੈ ਅਤੇ ਉਸ ਤੋਂ ਇਲਾਵਾ ਕੋਈ ਹੋਰ ਨਹੀਂ ਹੈ।
33ਉਸ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰ, ਅਤੇ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ ਸਾਰੀਆਂ ਹੋਮ ਦੀਆਂਂ ਭੇਂਟਾਂ ਅਤੇ ਬਲੀਦਾਨਾਂ ਨਾਲੋਂ ਮਹੱਤਵਪੂਰਣ ਹੈ।”
34ਜਦੋਂ ਯਿਸ਼ੂ ਨੇ ਵੇਖਿਆ ਕਿ ਉਸ ਨੇ ਸਮਝਦਾਰੀ ਨਾਲ ਜਵਾਬ ਦਿੱਤਾ ਹੈ, ਤਾਂ ਉਹਨਾਂ ਨੇ ਉਸ ਨੂੰ ਕਿਹਾ, “ਤੁਸੀਂ ਪਰਮੇਸ਼ਵਰ ਦੇ ਰਾਜ ਤੋਂ ਦੂਰ ਨਹੀਂ ਹੋ।” ਅਤੇ ਉਸ ਤੋਂ ਬਾਅਦ ਕਿਸੇ ਨੇ ਉਹ ਨੂੰ ਹੋਰ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।
35ਜਦੋਂ ਯਿਸ਼ੂ ਹੈਕਲ ਵਿੱਚ ਉਪਦੇਸ਼ ਦੇ ਰਹੇ ਸਨ ਤਾਂ ਉਹਨਾਂ ਨੇ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਵੀਦ ਦਾ ਪੁੱਤਰ ਹੈ?