ਮਾਰਕਸ 12

ਜਦੋਂ ਯਿਸ਼ੂ ਨੇ ਵੇਖਿਆ ਕਿ ਉਸ ਨੇ ਸਮਝਦਾਰੀ ਨਾਲ ਜਵਾਬ ਦਿੱਤਾ ਹੈ, ਤਾਂ ਉਹਨਾਂ ਨੇ ਉਸ ਨੂੰ ਕਿਹਾ, “ਤੁਸੀਂ ਪਰਮੇਸ਼ਵਰ ਦੇ ਰਾਜ ਤੋਂ ਦੂਰ ਨਹੀਂ ਹੋ।” ਅਤੇ ਉਸ ਤੋਂ ਬਾਅਦ ਕਿਸੇ ਨੇ ਉਹ ਨੂੰ ਹੋਰ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।

Mark 12:34 (UKJV) And when Jesus saw that he answered discreetly, he said unto him, You are not far from the kingdom of God. And no man after that durst ask him any question.

32ਉਸ ਆਦਮੀ ਨੇ ਕਿਹਾ, “ਗੁਰੂ ਜੀ ਨੇ ਸਹੀ ਕਿਹਾ। ਤੁਸੀਂ ਇਹ ਕਹਿਣ ਵਿੱਚ ਸਹੀ ਹੋ ਕਿ ਪਰਮੇਸ਼ਵਰ ਇੱਕ ਹੈ ਅਤੇ ਉਸ ਤੋਂ ਇਲਾਵਾ ਕੋਈ ਹੋਰ ਨਹੀਂ ਹੈ।

33ਉਸ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰ, ਅਤੇ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ ਸਾਰੀਆਂ ਹੋਮ ਦੀਆਂਂ ਭੇਂਟਾਂ ਅਤੇ ਬਲੀਦਾਨਾਂ ਨਾਲੋਂ ਮਹੱਤਵਪੂਰਣ ਹੈ।”

34ਜਦੋਂ ਯਿਸ਼ੂ ਨੇ ਵੇਖਿਆ ਕਿ ਉਸ ਨੇ ਸਮਝਦਾਰੀ ਨਾਲ ਜਵਾਬ ਦਿੱਤਾ ਹੈ, ਤਾਂ ਉਹਨਾਂ ਨੇ ਉਸ ਨੂੰ ਕਿਹਾ, “ਤੁਸੀਂ ਪਰਮੇਸ਼ਵਰ ਦੇ ਰਾਜ ਤੋਂ ਦੂਰ ਨਹੀਂ ਹੋ।” ਅਤੇ ਉਸ ਤੋਂ ਬਾਅਦ ਕਿਸੇ ਨੇ ਉਹ ਨੂੰ ਹੋਰ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।

35ਜਦੋਂ ਯਿਸ਼ੂ ਹੈਕਲ ਵਿੱਚ ਉਪਦੇਸ਼ ਦੇ ਰਹੇ ਸਨ ਤਾਂ ਉਹਨਾਂ ਨੇ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਵੀਦ ਦਾ ਪੁੱਤਰ ਹੈ?

36ਦਾਵੀਦ ਨੇ ਖੁਦ, ਪਵਿੱਤਰ ਆਤਮਾ ਵਿੱਚ ਬੋਲਦੇ ਹੋਏ, ਘੋਸ਼ਿਤ ਕੀਤਾ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।”’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.