33ਉਸ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰ, ਅਤੇ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ ਸਾਰੀਆਂ ਹੋਮ ਦੀਆਂਂ ਭੇਂਟਾਂ ਅਤੇ ਬਲੀਦਾਨਾਂ ਨਾਲੋਂ ਮਹੱਤਵਪੂਰਣ ਹੈ।”
34ਜਦੋਂ ਯਿਸ਼ੂ ਨੇ ਵੇਖਿਆ ਕਿ ਉਸ ਨੇ ਸਮਝਦਾਰੀ ਨਾਲ ਜਵਾਬ ਦਿੱਤਾ ਹੈ, ਤਾਂ ਉਹਨਾਂ ਨੇ ਉਸ ਨੂੰ ਕਿਹਾ, “ਤੁਸੀਂ ਪਰਮੇਸ਼ਵਰ ਦੇ ਰਾਜ ਤੋਂ ਦੂਰ ਨਹੀਂ ਹੋ।” ਅਤੇ ਉਸ ਤੋਂ ਬਾਅਦ ਕਿਸੇ ਨੇ ਉਹ ਨੂੰ ਹੋਰ ਸਵਾਲ ਪੁੱਛਣ ਦੀ ਹਿੰਮਤ ਵੀ ਨਾ ਕੀਤੀ।
35ਜਦੋਂ ਯਿਸ਼ੂ ਹੈਕਲ ਵਿੱਚ ਉਪਦੇਸ਼ ਦੇ ਰਹੇ ਸਨ ਤਾਂ ਉਹਨਾਂ ਨੇ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਵੀਦ ਦਾ ਪੁੱਤਰ ਹੈ?
36ਦਾਵੀਦ ਨੇ ਖੁਦ, ਪਵਿੱਤਰ ਆਤਮਾ ਵਿੱਚ ਬੋਲਦੇ ਹੋਏ, ਘੋਸ਼ਿਤ ਕੀਤਾ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।”’
37ਦਾਵੀਦ ਖ਼ੁਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।