ਮਾਰਕਸ 12

ਦਾਵੀਦ ਖ਼ੁਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।

Mark 12:37 (UKJV) David therefore himself calls him Lord; and whence is he then his son? And the common people heard him gladly.

35ਜਦੋਂ ਯਿਸ਼ੂ ਹੈਕਲ ਵਿੱਚ ਉਪਦੇਸ਼ ਦੇ ਰਹੇ ਸਨ ਤਾਂ ਉਹਨਾਂ ਨੇ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਵੀਦ ਦਾ ਪੁੱਤਰ ਹੈ?

36ਦਾਵੀਦ ਨੇ ਖੁਦ, ਪਵਿੱਤਰ ਆਤਮਾ ਵਿੱਚ ਬੋਲਦੇ ਹੋਏ, ਘੋਸ਼ਿਤ ਕੀਤਾ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।”’

37ਦਾਵੀਦ ਖ਼ੁਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।

38ਜਿਵੇਂ ਹੀ ਉਸ ਨੇ ਸਿੱਖਿਆ ਦਿੱਤੀ, ਯਿਸ਼ੂ ਨੇ ਕਿਹਾ, “ਬਿਵਸਥਾ ਦੇ ਉਪਦੇਸ਼ਕਾਂ ਤੋਂ ਚੌਕਸ ਰਹੋ। ਉਹ ਲੰਬੀਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ।

39ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.