ਮਾਰਕਸ 12

ਜਿਵੇਂ ਹੀ ਉਸ ਨੇ ਸਿੱਖਿਆ ਦਿੱਤੀ, ਯਿਸ਼ੂ ਨੇ ਕਿਹਾ, “ਬਿਵਸਥਾ ਦੇ ਉਪਦੇਸ਼ਕਾਂ ਤੋਂ ਚੌਕਸ ਰਹੋ। ਉਹ ਲੰਬੀਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ।

Mark 12:38 (UKJV) And he said unto them in his doctrine, Beware of the scribes, which love to go in long clothing, and love salutations in the marketplaces,

36ਦਾਵੀਦ ਨੇ ਖੁਦ, ਪਵਿੱਤਰ ਆਤਮਾ ਵਿੱਚ ਬੋਲਦੇ ਹੋਏ, ਘੋਸ਼ਿਤ ਕੀਤਾ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।”’

37ਦਾਵੀਦ ਖ਼ੁਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।

38ਜਿਵੇਂ ਹੀ ਉਸ ਨੇ ਸਿੱਖਿਆ ਦਿੱਤੀ, ਯਿਸ਼ੂ ਨੇ ਕਿਹਾ, “ਬਿਵਸਥਾ ਦੇ ਉਪਦੇਸ਼ਕਾਂ ਤੋਂ ਚੌਕਸ ਰਹੋ। ਉਹ ਲੰਬੀਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ।

39ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।

40ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.