37ਦਾਵੀਦ ਖ਼ੁਦ ਉਸ ਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਵੱਡੀ ਭੀੜ ਨੇ ਖ਼ੁਸ਼ੀ ਨਾਲ ਉਸ ਦੀ ਗੱਲ ਸੁਣੀ।
38ਜਿਵੇਂ ਹੀ ਉਸ ਨੇ ਸਿੱਖਿਆ ਦਿੱਤੀ, ਯਿਸ਼ੂ ਨੇ ਕਿਹਾ, “ਬਿਵਸਥਾ ਦੇ ਉਪਦੇਸ਼ਕਾਂ ਤੋਂ ਚੌਕਸ ਰਹੋ। ਉਹ ਲੰਬੀਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ।
39ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।
40ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”
41ਯਿਸ਼ੂ ਉਸ ਜਗ੍ਹਾ ਦੇ ਬਿਲਕੁਲ ਕੋਲ ਬੈਠ ਗਿਆ ਜਿੱਥੇ ਚੜ੍ਹਾਵੇ ਚੜ੍ਹਾਏ ਗਏ ਸਨ ਅਤੇ ਭੀੜ ਨੂੰ ਆਪਣੇ ਪੈਸੇ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ। ਬਹੁਤ ਸਾਰੇ ਅਮੀਰ ਲੋਕਾਂ ਨੂੰ ਭਾਰੀ ਰਕਮਾਂ ਭੇਂਟ ਵਿੱਚ ਚੜ੍ਹਾਉਂਦੇ ਵੇਖਿਆ।