ਮਾਰਕਸ 12

ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਉਂਦਿਆਂ ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗ਼ਰੀਬ ਵਿਧਵਾ ਨੇ ਹੋਰ ਸਭਨਾਂ ਨਾਲੋਂ ਖਜ਼ਾਨੇ ਵਿੱਚ ਵੱਧ ਪਾਇਆ ਹੈ।

Mark 12:43 (UKJV) And he called unto him his disciples, and says unto them, Verily I say unto you, That this poor widow has cast more in, than all they which have cast into the treasury:

41ਯਿਸ਼ੂ ਉਸ ਜਗ੍ਹਾ ਦੇ ਬਿਲਕੁਲ ਕੋਲ ਬੈਠ ਗਿਆ ਜਿੱਥੇ ਚੜ੍ਹਾਵੇ ਚੜ੍ਹਾਏ ਗਏ ਸਨ ਅਤੇ ਭੀੜ ਨੂੰ ਆਪਣੇ ਪੈਸੇ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ। ਬਹੁਤ ਸਾਰੇ ਅਮੀਰ ਲੋਕਾਂ ਨੂੰ ਭਾਰੀ ਰਕਮਾਂ ਭੇਂਟ ਵਿੱਚ ਚੜ੍ਹਾਉਂਦੇ ਵੇਖਿਆ।

42ਪਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਤਾਂਬੇ ਦੇ ਦੋ ਬਹੁਤ ਛੋਟੇ ਸਿੱਕੇ ਪਾਏ, ਜਿਸ ਦੀ ਕੀਮਤ ਬਹੁਤ ਘੱਟ ਸੀ।

43ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਉਂਦਿਆਂ ਯਿਸ਼ੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗ਼ਰੀਬ ਵਿਧਵਾ ਨੇ ਹੋਰ ਸਭਨਾਂ ਨਾਲੋਂ ਖਜ਼ਾਨੇ ਵਿੱਚ ਵੱਧ ਪਾਇਆ ਹੈ।

44ਉਹਨਾਂ ਸਾਰਿਆਂ ਨੇ ਆਪਣੇ ਵਧੇਰੇ ਵਿੱਚੋਂ ਕੁਝ ਦਿੱਤਾ ਹੈ। ਪਰ ਇਸ ਵਿਧਵਾ ਨੇ ਆਪਣੀ ਗ਼ਰੀਬੀ ਵਿੱਚੋਂ ਆਪਣੀ ਸਾਰੀ ਜੀਵਨ ਪੂੰਜੀ ਦੇ ਦਿੱਤੀ ਹੈ ਉਹ ਸਭ ਜਿਸ ਉੱਤੇ ਉਸ ਨੇ ਜਿਉਣਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.