6“ਉਸ ਕੋਲ ਹੁਣ ਭੇਜਣ ਲਈ ਇੱਕ ਇੱਕਲੌਤਾ ਪੁੱਤਰ ਰਹਿ ਗਿਆ ਸੀ, ਜਿਸ ਨੂੰ ਉਹ ਪਿਆਰ ਕਰਦਾ ਸੀ। ਅੰਤ ਵਿੱਚ ਉਸ ਨੇ ਉਸ ਨੂੰ ਇਹ ਸੋਚ ਕੇ ਭੇਜਿਆ ਕਿ, ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
7“ਪਰ ਕਿਰਾਏਦਾਰਾਂ ਨੇ ਇੱਕ ਦੂਸਰੇ ਨੂੰ ਕਿਹਾ, ‘ਇਹ ਵਾਰਸ ਹੈ। ਆਓ, ਉਸਨੂੰ ਮਾਰ ਦੇਈਏ, ਅਤੇ ਵਿਰਾਸਤ ਸਾਡੀ ਹੋ ਜਾਵੇਗੀ।’
8ਤਾਂ ਉਹਨਾਂ ਉਸਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।
9“ਤਾਂ ਹੁਣ ਬਾਗ਼ ਦਾ ਮਾਲਕ ਕੀ ਕਰੇਂਗਾ? ਉਹ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ਼ ਕਿਸੇ ਦੂਸਰੇ ਨੂੰ ਦੇ ਦੇਵੇਗਾ।
10ਕੀ ਤੁਸੀਂ ਬਚਨ ਦੇ ਇਸ ਹਵਾਲੇ ਨੂੰ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ;