ਮਾਰਕਸ 13

ਅਤੇ ਇਸ ਤੋਂ ਪਹਿਲਾਂ ਸਾਰੀਆਂ ਕੌਮਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇ।

Mark 13:10 (UKJV) And the gospel must first be published among all nations.

8ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ। ਅਤੇ ਥਾਂ-ਥਾਂ ਭੁਚਾਲ ਆਉਣਗੇ ਅਤੇ ਕਾਲ ਪੈਣਗੇ। ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਣਗੀਆਂ।

9“ਤੁਸੀਂ ਸਾਵਧਾਨ ਹੋ ਜਾਓ। ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੇ ਜਾਣਗੇ। ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਸਾਹਮਣੇ ਗਵਾਹ ਬਣ ਕੇ ਖੜ੍ਹਾ ਕੀਤਾ ਜਾਵੇਗਾ।

10ਅਤੇ ਇਸ ਤੋਂ ਪਹਿਲਾਂ ਸਾਰੀਆਂ ਕੌਮਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇ।

11ਜਦੋਂ ਤੁਹਾਨੂੰ ਬੰਦੀ ਬਣਾਇਆ ਜਾਵੇ ਅਤੇ ਤੁਹਾਡੇ ਉੱਤੇ ਮਕੱਦਮਾ ਚਲਾਇਆ ਜਾਵੇ ਤਾਂ ਤੁਸੀਂ ਚਿੰਤਾ ਨਾ ਕਰਨਾ ਕਿ ਤੁਸੀਂ ਕੀ ਬੋਲਾਂਗੇ ਪਰ ਜੋ ਕੁਝ ਉਸ ਸਮੇਂ ਤੁਹਾਨੂੰ ਦਿੱਤਾ ਜਾਵੇ ਉਹ ਹੀ ਬੋਲਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਪਰ ਪਵਿੱਤਰ ਆਤਮਾ ਹੋਵੇਗਾ।

12“ਭਰਾ ਆਪਣੇ ਭਰਾ ਨੂੰ ਅਤੇ ਪਿਤਾ ਆਪਣੇ ਪੁੱਤਰ ਨੂੰ ਮੌਤ ਲਈ ਫੜਵਾਏਗਾ; ਅਤੇ ਬੱਚੇ ਆਪਣੇ ਮਾਂ-ਪਿਉ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਹਨਾਂ ਨੂੰ ਮਰਵਾ ਦੇਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.