10ਅਤੇ ਇਸ ਤੋਂ ਪਹਿਲਾਂ ਸਾਰੀਆਂ ਕੌਮਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇ।
11ਜਦੋਂ ਤੁਹਾਨੂੰ ਬੰਦੀ ਬਣਾਇਆ ਜਾਵੇ ਅਤੇ ਤੁਹਾਡੇ ਉੱਤੇ ਮਕੱਦਮਾ ਚਲਾਇਆ ਜਾਵੇ ਤਾਂ ਤੁਸੀਂ ਚਿੰਤਾ ਨਾ ਕਰਨਾ ਕਿ ਤੁਸੀਂ ਕੀ ਬੋਲਾਂਗੇ ਪਰ ਜੋ ਕੁਝ ਉਸ ਸਮੇਂ ਤੁਹਾਨੂੰ ਦਿੱਤਾ ਜਾਵੇ ਉਹ ਹੀ ਬੋਲਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਪਰ ਪਵਿੱਤਰ ਆਤਮਾ ਹੋਵੇਗਾ।
12“ਭਰਾ ਆਪਣੇ ਭਰਾ ਨੂੰ ਅਤੇ ਪਿਤਾ ਆਪਣੇ ਪੁੱਤਰ ਨੂੰ ਮੌਤ ਲਈ ਫੜਵਾਏਗਾ; ਅਤੇ ਬੱਚੇ ਆਪਣੇ ਮਾਂ-ਪਿਉ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਹਨਾਂ ਨੂੰ ਮਰਵਾ ਦੇਣਗੇ।
13ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਨਫ਼ਰਤ ਕਰੇਂਗਾ, ਪਰ ਉਹ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਹੀ ਬਚਾਇਆ ਜਾਵੇਗਾ।
14“ਜਦੋਂ ਤੁਸੀਂ, ‘ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਉੱਥੇ ਖੜੇ ਵੇਖੋ,’ ਜਿੱਥੇ ਨਹੀਂ ਹੋਣੀ ਚਾਹੀਦੀ, ਪੜ੍ਹਨ ਵਾਲਾ ਸਮਝ ਲਵੇ, ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।